ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 11
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਸਤੰਬਰ 2027
ਸ਼ਨੀਵਾਰ · ਆਮ ਸਮੇਂ ਦਾ 23ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 23ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
15ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ। 16ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ। 17ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
ਜਵਾਬੀ ਭਜਨ
1ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ! 2ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! 3ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ! 4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ। 5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ, 6ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ, 7ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
ਇੰਜੀਲ
43ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ। 44ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ। 45ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ। 46ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ? 47ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ। 48ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ। 49ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ