ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 11
ਆਰਥੋਡਾਕਸ ਕੈਲੰਡਰ · 29 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 11 ਸਤੰਬਰ 2027
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 12ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
The Beheading of the Holy Glorious Prophet, Forerunner and Baptist of the Lord, John
ਇੱਕ ਦਿਨ ਦਾ ਵਰਤ · ਸਖ਼ਤ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ: ਇੰਜੀਲ
1ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ। 2ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ! 3ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। 4ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ। 5ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ। 6ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। 7ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ। 8ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”। 9ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ। 10ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ। 11ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ। 12ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ। 13ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
ਪੱਤ੍ਰੀ (ਅਗਰਦੂਤ ਲਈ)
25ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ। 26ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ। 27ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ। 28ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ। 29ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ। 30ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। 31ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ। 32ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।
ਇੰਜੀਲ (ਅਗਰਦੂਤ ਲਈ)
14ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ! 15ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ। 16ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ। 17ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ। 18ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ। 19ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ। 20ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ। 21ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ। 22ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ। 23ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ। 24ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ! 25ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ! 26ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ। 27ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ। 28ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ। 29ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ। 30ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 29 ਸਿਵਲ ਕੈਲੰਡਰ ਦਾ ਸਤੰਬਰ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ