Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 12

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਸਤੰਬਰ 2027

ਐਤਵਾਰ · ਆਮ ਸਮੇਂ ਦਾ 24ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 24ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 50:5–9

5ਪ੍ਰਭੂ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ ਹਨ, ਤਾਂ ਮੈਂ ਵਿਰੋਧ ਨਾ ਕੀਤਾ, ਨਾ ਪਿੱਛੇ ਹਟਿਆ, 6ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ। 7ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ। 8ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮੋ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ! 9ਵੇਖੋ, ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਕੀੜਾ ਉਹਨਾਂ ਨੂੰ ਖਾ ਜਾਵੇਗਾ।

ਜਵਾਬੀ ਭਜਨ

ਜ਼ਬੂ 116:1–6, 8–9

1ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ। 2ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ। 3ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ। 4ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ! 5ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਕਿਰਪਾਲੂ ਹੈ। 6ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ। 8ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ। 9ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ।

ਦੂਜਾ ਪਾਠ

ਯਾਕੂ 2:14–18

14ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ? 15ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। 16ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? 17ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ। 18ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।

ਇੰਜੀਲ

ਮਰਕੁ 8:27–35

27ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ? 28ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ। 29ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ! 30ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ! 31ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ। 32ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ। 33ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ। 34ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 35ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ