Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 12

ਆਰਥੋਡਾਕਸ ਕੈਲੰਡਰ · 30 ਅਗਸਤ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 12 ਸਤੰਬਰ 2027

ਐਤਵਾਰ · ਸੁਰ 3

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ 12ਵਾਂ ਐਤਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ ਪਹਿਲੀ ਇੰਜੀਲ

ਮੱਤੀ 28:16–20

16ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ। 17ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। 18ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। 19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। 20ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।

ਪੱਤ੍ਰੀ

1 ਕੁਰਿੰਥੀ 15:1–11

1ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ। 2ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ। 3ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ। 4ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ। 5ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ। 6ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ। 7ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ। 8ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ। 9ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। 10ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ। 11ਭਾਵੇਂ ਅਸੀਂ ਤੁਹਾਨੂੰ ਪ੍ਰਚਾਰ ਕੀਤਾ ਜਾਂ ਦੂਸਰੇ ਰਸੂਲਾਂ ਨੇ ਬਚਨ ਸੁਣਾਇਆ ਪਰ ਤੁਸੀਂ ਵਿਸ਼ਵਾਸ ਕੀਤੀ।

ਇੰਜੀਲ

ਮੱਤੀ 19:16–26

16ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ? 17ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ। 18ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ। 19ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 20ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ? 21ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ। 22ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ। 23ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ। 24ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ। 25ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? 26ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 30 ਸਿਵਲ ਕੈਲੰਡਰ ਦਾ ਸਤੰਬਰ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ