ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 13
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਸਤੰਬਰ 2027
ਸੋਮਵਾਰ · ਆਮ ਸਮੇਂ ਦਾ 24ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 24ਵੇਂ ਹਫ਼ਤੇ ਦਾ ਸੋਮਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਯੂਹੰਨਾ ਕ੍ਰਿਸੋਸਤੋਮ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ। 2ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ। 3ਸਾਡੇ ਮੁਕਤੀਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ। 4ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ। 5ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ। 6ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ। 7ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ। 8ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ।
ਜਵਾਬੀ ਭਜਨ
2ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ। 7ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ। 8ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ। 9ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।
ਇੰਜੀਲ
1ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ। 2ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ। 3ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ। 4ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ। 5ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ। 6ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ। 7ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ। 8ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ। 9ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ! 10ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ।
ਅੱਜ ਦੇ ਸੰਤ
- ਸੰਤ ਯੂਹੰਨਾ ਕ੍ਰਿਸੋਸਤੋਮ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ