ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 13
ਆਰਥੋਡਾਕਸ ਕੈਲੰਡਰ · 31 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 13 ਸਤੰਬਰ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 13ਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Placing of the Venerable Sash of the Most Holy Mother of God in Constantinople (c 395-408)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
7ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ। 8ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ। 9ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ। 10ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਚੰਗਾ ਹੈ ਜੋ ਤੁਸੀਂ ਅੱਗੇ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ। 11ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਅਤੇ ਜਿਸ ਤਰ੍ਹਾਂ ਇੱਛਾ ਕਰਨ ਦੀ ਤਿਆਰੀ ਸੀ ਉਸੇ ਤਰ੍ਹਾਂ ਆਪਣੇ ਵਾਧੇ ਦੇ ਅਨੁਸਾਰ ਚਾੜ੍ਹਨਾ ਵੀ ਹੋਵੇ। 12ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ। 13ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਜੋ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ। 14ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ। 15ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।
ਪੱਤ੍ਰੀ (ਮੰਗਲਵਾਰ ਲਈ)
16ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ। 17ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਸ ਬੇਨਤੀ ਨੂੰ ਮੰਨਿਆ ਸਗੋਂ ਵੱਡੇ ਜੋਸ਼ ਨਾਲ ਆਪਣੇ ਆਪ ਤੁਹਾਡੇ ਵੱਲ ਤੁਰ ਪਿਆ। 18ਅਤੇ ਅਸੀਂ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ ਜਿਸ ਦਾ ਮਾਣ ਖੁਸ਼ਖਬਰੀ ਦੇ ਵਿਖੇ ਸਾਰੀਆਂ ਕਲੀਸਿਯਾਵਾਂ ਵਿੱਚ ਹੁੰਦਾ ਹੈ। 19ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ। 20ਕਿਉਂ ਜੋ ਅਸੀਂ ਇਸ ਤੋਂ ਸਾਵਧਾਨ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ। 21ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ। 22ਅਤੇ ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਭੇਜਿਆ ਜਿਸ ਨੂੰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਖ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ। 23ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ। 24ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ। 9:1ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ। 2ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ। 3ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ। 4ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ। 5ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ।
ਪੱਤ੍ਰੀ (ਪਰਮੇਸ਼ੁਰ-ਜਣਨੀ ਦੇ ਕਮਰਬੰਦ ਲਈ)
1ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ। 2ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ। 3ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ। 4ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ। 5ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ। 6ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ। 7ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
ਇੰਜੀਲ
6ਤਦ ਫ਼ਰੀਸੀ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ। 7ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ। 8ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ। 9ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ। 10ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ। 11ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! 12ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।
ਇੰਜੀਲ (ਮੰਗਲਵਾਰ ਲਈ)
13ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ। 14ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ। 15ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ। 16ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ, 17ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ 18ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ 19ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।
ਇੰਜੀਲ (ਪਰਮੇਸ਼ੁਰ-ਜਣਨੀ ਦੇ ਕਮਰਬੰਦ ਲਈ)
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 31 ਸਿਵਲ ਕੈਲੰਡਰ ਦਾ ਸਤੰਬਰ 13 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ