Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 14

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਸਤੰਬਰ 2027

ਮੰਗਲਵਾਰ · ਆਮ ਸਮੇਂ ਦਾ 24ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਪਵਿੱਤਰ ਸਲੀਬ ਦੀ ਉਚਿਆਈ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

ਗਿਣ 21:4–9

ਜਾਂ: ਫਿਲਿੱ 2:6–11

4ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ। 5ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ! 6ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ। 7ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ। 8ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ। 9ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।

ਜਵਾਬੀ ਭਜਨ

ਜ਼ਬੂ 78:1–2, 34–38

1ਆਸਾਫ਼ ਦਾ ਮਸ਼ਕੀਲ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ। 2ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ, 34ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ। 35ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ। 36ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ, 37ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ, 38ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।

ਇੰਜੀਲ

ਯੂਹ 3:13–17

13ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ। 14ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ। 15ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।” 16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। 17ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ