ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 14
ਆਰਥੋਡਾਕਸ ਕੈਲੰਡਰ · 1 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 14 ਸਤੰਬਰ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 13ਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Beginning of the Indiction (that is, the New Year)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
1ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ, 2ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, 3ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ। 4ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ। 5ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ, 6ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ। 7ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ। 8ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ। 9ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
ਲੇਵੀ 26:3–12, 14–17, 19–20, 22, 33, 23–25
3ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ, 4ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ। 5ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ। 6ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ। 7ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ। 8ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ। 9ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ। 10ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ। 11ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ। 12ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ। 14ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ, 15ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ, 16ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ। 17ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ। 19ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ। 20ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ। 22ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ। 33ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ। 23ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ, 24ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ। 25ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਪੱਤ੍ਰੀ (ਕਲੀਸਿਯਾ ਦੇ ਨਵੇਂ ਸਾਲ ਲਈ)
1ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ। 2ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ। 3ਸਾਡੇ ਮੁਕਤੀਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ। 4ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ। 5ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ। 6ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ। 7ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।
ਪੱਤ੍ਰੀ (ਸੰਤ ਸ਼ਮਊਨ ਲਈ)
12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। 13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। 14ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। 15ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। 16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਇੰਜੀਲ (ਕਲੀਸਿਯਾ ਦੇ ਨਵੇਂ ਸਾਲ ਲਈ)
16ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ। 17ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ - 18ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ। 19ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ। 20ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ। 21ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ। 22ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?
ਇੰਜੀਲ (ਸੰਤ ਸ਼ਮਊਨ ਲਈ)
27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 1 ਸਿਵਲ ਕੈਲੰਡਰ ਦਾ ਸਤੰਬਰ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ