Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 15

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਸਤੰਬਰ 2027

ਬੁੱਧਵਾਰ · ਆਮ ਸਮੇਂ ਦਾ 24ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 24ਵੇਂ ਹਫ਼ਤੇ ਦਾ ਬੁੱਧਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦੁੱਖਾਂ ਦੀ ਮਾਤਾ ਮਰਿਯਮ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

1 ਤਿਮ 3:14–16

14ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ, ਫਿਰ ਵੀ ਮੈਂ ਤੈਨੂੰ ਇਹ ਗੱਲਾਂ ਲਿਖਦਾ ਹਾਂ। 15ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ। 16ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।

ਜਵਾਬੀ ਭਜਨ

ਜ਼ਬੂ 111:1–6

1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ। 2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ। 3ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 4ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ। 5ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ। 6ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।

ਇੰਜੀਲ

ਯੂਹ 19:25–27

ਜਾਂ: ਲੂਕਾ 2:33–35

25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ