Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 15

ਆਰਥੋਡਾਕਸ ਕੈਲੰਡਰ · 2 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 15 ਸਤੰਬਰ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 13ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Martyr Mamas of Cæsarea in Cappadocia (3rd C) and his parents Theodotus and Rufina

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਕੁਰਿੰਥੀ 9:12–10:7

12ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ। 13ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ। 14ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ। 15ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ। 10:1ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ। 2ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ। 3ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ। 4ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ। 5ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ। 6ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ। 7ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।

ਪੱਤ੍ਰੀ (ਕੀਵ ਗੁਫ਼ਾ-ਮੱਠ ਦੇ ਸੰਤ ਅੰਤੋਨੀ ਅਤੇ ਸੰਤ ਥਿਓਡੋਸੀਅਸ ਲਈ)

ਰੋਮ 8:28–39

28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ। 29ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ। 30ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ। 31ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ। 32ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ? 33ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ। 34ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ। 35ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ? 36ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ। 37ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ। 38ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। 39ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।

ਇੰਜੀਲ

ਮਰਕੁ 3:20–27

20ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ। 21ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ। 22ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। 23ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ? 24ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ। 25ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ। 26ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ। 27ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 2 ਸਿਵਲ ਕੈਲੰਡਰ ਦਾ ਸਤੰਬਰ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ