ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 16
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਸਤੰਬਰ 2027
ਵੀਰਵਾਰ · ਆਮ ਸਮੇਂ ਦਾ 24ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 24ਵੇਂ ਹਫ਼ਤੇ ਦਾ ਵੀਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ
ਸੰਤ ਕੁਰਨੇਲਿਯੁਸ, ਪੋਪ, ਅਤੇ ਸੰਤ ਕੁਪ੍ਰੀਆਨ, ਬਿਸ਼ਪ, ਸ਼ਹੀਦ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
12ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ। 13ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ। 14ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ। 15ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ। 16ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।
ਜਵਾਬੀ ਭਜਨ
7ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ। 8ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ। 9ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ! 10ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।
ਇੰਜੀਲ
36ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ। 37ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ। 38ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ। 39ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ। 40ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ। 41ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।” 42ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ? 43ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ। 44ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ। 45ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ। 46ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ। 47ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ। 48ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ। 49ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ? 50ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।
ਅੱਜ ਦੇ ਸੰਤ
- ਸੰਤ ਕੁਰਨੇਲਿਯੁਸ, ਪੋਪ, ਅਤੇ ਸੰਤ ਕੁਪ੍ਰੀਆਨ, ਬਿਸ਼ਪ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ