Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 16

ਆਰਥੋਡਾਕਸ ਕੈਲੰਡਰ · 3 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 16 ਸਤੰਬਰ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 13ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Hieromartyr Anthimus, Bishop of Nicomedia, and those with him: Theophilus the Deacon, Dorotheus, Mardonius, Migdonius, Peter, Indis, Gorgonius, Xeno, Domna the Virgin and Euthimius († 302)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਕੁਰਿੰਥੀ 10:7–18

7ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ। 8ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ। 9ਮੈਂ ਇਸ ਤਰ੍ਹਾਂ ਮਲੂਮ ਨਾ ਹੋਵਾਂ ਜਿਵੇਂ ਤੁਹਾਨੂੰ ਪੱਤ੍ਰੀਆਂ ਨਾਲ ਡਰਾਉਣ ਵਾਲਾ ਹਾਂ। 10ਕਿਉਂ ਜੋ ਉਹ ਕਹਿੰਦੇ ਹਨ ਕਿ ਉਸ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬਚਨ ਤੁੱਛ ਹੈ। 11ਇਸ ਤਰ੍ਹਾਂ ਕਹਿਣ ਵਾਲਾ ਇਹ ਸਮਝ ਰੱਖੇ ਕਿ ਜਿਹੋ ਜਿਹੇ ਵੱਖਰੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸ਼ਾਮਲ ਹੋ ਕੇ ਕੰਮ ਵਿੱਚ ਵੀ ਹਾਂ। 12ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ, ਜਾਂ ਉਨ੍ਹਾਂ ਨਾਲ ਆਪਣੇ ਆਪ ਨੂੰ ਮਿਲਾਈਏ ਜੋ ਖੁਦ ਆਪਣੀ ਵਡਿਆਈ ਕਰਦੇ ਹਨ ਅਤੇ ਆਪਣੇ ਆਪ ਦੀ ਦੂਸਰਿਆਂ ਨਾਲ ਤੁਲਣਾ ਕਰਕੇ ਮੂਰਖ ਠਹਿਰਦੇ ਹਨ। 13ਪਰ ਅਸੀਂ ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਡ ਦਿੱਤਾ। ਉਹ ਨਾਪ ਤੁਹਾਡੇ ਤੱਕ ਵੀ ਪਹੁੰਚਦਾ ਹੈ। 14ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਕਿ ਜਿਵੇਂ ਸਾਡੀ ਪਹੁੰਚ ਤੁਹਾਡੇ ਤੱਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਤੁਹਾਡੇ ਤੱਕ ਅਗੇਤਰੇ ਪਹੁੰਚ ਗਏ। 15ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ-ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ-ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਂਵਾਂਗੇ। 16ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਦੇਸਾਂ ਵਿੱਚ ਖੁਸ਼ਖਬਰੀ ਸੁਣਾਈਏ ਅਤੇ ਹੋਰਨਾਂ ਦੇ ਖੇਤਰਾਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਮਾਣ ਨਾ ਕਰੀਏ। 17ਪਰ ਜੋ ਕੋਈ ਮਾਣ ਕਰਦਾ ਹੈ ਸੋ ਪ੍ਰਭੂ ਵਿੱਚ ਮਾਣ ਕਰੇ। 18ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।

ਇੰਜੀਲ

ਮਰਕੁ 3:28–35

28ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ। 29ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। 30ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ। 31ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ। 32ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ। 33ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ? 34ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ। 35ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 3 ਸਿਵਲ ਕੈਲੰਡਰ ਦਾ ਸਤੰਬਰ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ