ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 17
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਸਤੰਬਰ 2027
ਸ਼ੁੱਕਰਵਾਰ · ਆਮ ਸਮੇਂ ਦਾ 24ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 24ਵੇਂ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਬਿੰਗਨ ਦੀ ਸੰਤ ਹਿਲਡੇਗਾਰਡ, ਕੁਆਰੀ ਅਤੇ ਕਲੀਸਿਯਾ ਦੀ ਆਚਾਰੀਆ · ਇੱਛਿਕ ਯਾਦਗਾਰੀ ਦਿਨ
ਸੰਤ ਰੌਬਰਟ ਬੇਲਾਰਮੀਨ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
2ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ। ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ। 3ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ। 4ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ। 5ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ। 6ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ। 7ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ। 8ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ। 9ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ। 10ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ। 11ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ। 12ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
ਜਵਾਬੀ ਭਜਨ
5ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾਂ, ਜਦ ਧੋਖੇਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ? 6ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ, 7ਉਨ੍ਹਾਂ ਵਿੱਚੋਂ ਕੋਈ ਆਪਣੇ ਆਪ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ, 8ਕਿਉਂ ਜੋ ਉਨ੍ਹਾਂ ਦੀ ਜਾਨ ਦਾ ਛੁਟਕਾਰਾ ਮਹਿੰਗਾ ਹੈ, ਅਤੇ ਉਹ ਸਦਾ ਤੱਕ ਅਸਾਧ ਹੈ, 9ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ। 16ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ, 17ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ, 18ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, - 19ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
ਇੰਜੀਲ
1ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ। 2ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ। 3ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।
ਅੱਜ ਦੇ ਸੰਤ
- ਬਿੰਗਨ ਦੀ ਸੰਤ ਹਿਲਡੇਗਾਰਡ, ਕੁਆਰੀ ਅਤੇ ਕਲੀਸਿਯਾ ਦੀ ਆਚਾਰੀਆ
- ਸੰਤ ਰੌਬਰਟ ਬੇਲਾਰਮੀਨ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ