ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 17
ਆਰਥੋਡਾਕਸ ਕੈਲੰਡਰ · 4 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 17 ਸਤੰਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 13ਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Holy Prophet and God-seer Moses († 1531 BC)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
5ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ। 6ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ। 7ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ? 8ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ। 9ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ। 10ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ। 11ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ! 12ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ। 13ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ। 14ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ। 15ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ। 16ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ। 17ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ। 18ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ ਮੈਂ ਵੀ ਮਾਣ ਕਰਾਂਗਾ। 19ਕਿਉਂ ਜੋ ਤੁਸੀਂ ਆਪ ਸਿਆਣੇ ਜੋ ਹੋ ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ। 20ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ। 21ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।
ਇੰਜੀਲ
1ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ। 2ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ, 3ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ। 4ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ। 5ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ। 6ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। 7ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ। 8ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਫਲ ਦਿੱਤਾ। 9ਫੇਰ ਉਹ ਨੇ ਕਿਹਾ, ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 4 ਸਿਵਲ ਕੈਲੰਡਰ ਦਾ ਸਤੰਬਰ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ