Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 18

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਸਤੰਬਰ 2027

ਸ਼ਨੀਵਾਰ · ਆਮ ਸਮੇਂ ਦਾ 24ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 24ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

1 ਤਿਮ 6:13–16

13ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ। 14ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ। 15ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ। 16ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।

ਜਵਾਬੀ ਭਜਨ

ਜ਼ਬੂ 100:1–5

1ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, 2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 3ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 4ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।

ਇੰਜੀਲ

ਲੂਕਾ 8:4–15

4ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ 5ਕਿ ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ। 6ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ। 7ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ। 8ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ। ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ! 9ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ? 10ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ। 11ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ। 12ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ। 13ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ। 14ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ। 15ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ