Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 18

ਆਰਥੋਡਾਕਸ ਕੈਲੰਡਰ · 5 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 18 ਸਤੰਬਰ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 13ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Holy Prophet Zechariah and Righteous Elizabeth, parents of St John the Baptist (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 2:6–9

6ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। 7ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। 8ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। 9ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।

ਇੰਜੀਲ

ਮੱਤੀ 22:15–22

15ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ। 16ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ। 17ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ? 18ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ? 19ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ। 20ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? 21ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ। 22ਅਤੇ ਉਹ ਇਹ ਸੁਣ ਕੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ।

ਇੰਜੀਲ (ਨਬੀ ਜ਼ਕਰਯਾਹ, ਅਗਰਦੂਤ ਦੇ ਪਿਤਾ ਲਈ)

ਮੱਤੀ 23:29–39

29ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ। 30ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ। 31ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ। 32ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ। 33ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ? 34ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ। 35ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ। 36ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ। 37ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ। 38ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ। 39ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 5 ਸਿਵਲ ਕੈਲੰਡਰ ਦਾ ਸਤੰਬਰ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ