Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 19

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਸਤੰਬਰ 2027

ਐਤਵਾਰ · ਆਮ ਸਮੇਂ ਦਾ 25ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 25ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 54:1–4, 6

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ! 2ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ, 3ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ। 4ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ। 6ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।

ਦੂਜਾ ਪਾਠ

ਯਾਕੂ 3:16–4:3

16ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ। 17ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ। 18ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ। 4:1ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ? 2ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ। 3ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।

ਇੰਜੀਲ

ਮਰਕੁ 9:30–37

30ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ। 31ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ। 32ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ। 33ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ? 34ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? 35ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ। 36ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ, 37ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ