Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 19

ਆਰਥੋਡਾਕਸ ਕੈਲੰਡਰ · 6 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 19 ਸਤੰਬਰ 2027

ਐਤਵਾਰ · ਸੁਰ 4

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ 13ਵਾਂ ਐਤਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ ਦੂਜੀ ਇੰਜੀਲ

ਮਰਕੁ 16:1–8

1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ। 2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ। 3ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? 4ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। 5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। 6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। 7ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ। 8ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।

ਪੱਤ੍ਰੀ

1 ਕੁਰਿੰਥੀ 16:13–24

13ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ। 14ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ। 15ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕੀਤੀ) 16ਕਿ ਤੁਸੀਂ ਅਜਿਹਿਆਂ ਦੇ ਵੀ ਅਧੀਨ ਰਹੋ ਨਾਲੇ ਹਰੇਕ ਦੇ ਜਿਹੜਾ ਕੰਮ ਵਿੱਚ ਸਹਿਯੋਗੀ ਅਤੇ ਮਿਹਨਤੀ ਹੈ। 17ਅਤੇ ਮੈਂ ਸਤਫ਼ਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ, ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ। 18ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਅਜਿਹਿਆਂ ਦੀ ਗੱਲ ਮੰਨੋ। 19ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। 20ਸਾਰੇ ਭਰਾ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੋ। 21ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। 22ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ! 23ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੋਵੇ। 24ਮਸੀਹ ਯਿਸੂ ਵਿੱਚ ਤੁਹਾਨੂੰ ਸਾਰਿਆਂ ਨੂੰ ਮੇਰਾ ਪਿਆਰ। ਆਮੀਨ।

ਇੰਜੀਲ

ਮੱਤੀ 21:33–42

33ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ। 34ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ। 35ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ। 36ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ। 37ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ। 38ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ। 39ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ। 40ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ? 41ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ। 42ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 6 ਸਿਵਲ ਕੈਲੰਡਰ ਦਾ ਸਤੰਬਰ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ