Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 20

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਸਤੰਬਰ 2027

ਸੋਮਵਾਰ · ਆਮ ਸਮੇਂ ਦਾ 25ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 25ਵੇਂ ਹਫ਼ਤੇ ਦਾ ਸੋਮਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ

ਸੰਤ ਐਂਡਰਿਊ ਕਿਮ ਤੇ-ਗੋਨ, ਪਾਦਰੀ, ਅਤੇ ਪੌਲ ਚੋਂਗ ਹਾ-ਸਾਂਗ ਅਤੇ ਸਾਥੀ, ਸ਼ਹੀਦ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਅਜ਼ਰਾ 1:1–6

1ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ: 2“ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ। 3ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ। 4ਅਤੇ ਜੋ ਕੋਈ ਕਿਸੇ ਸਥਾਨ ਵਿੱਚ ਰਹਿ ਗਿਆ ਹੋਵੇ, ਜਿੱਥੇ ਉਸ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ, ਸੋਨਾ, ਧਨ ਤੇ ਪਸ਼ੂ ਦੇ ਕੇ ਉਸ ਦੀ ਸਹਾਇਤਾ ਕਰਨ ਨਾਲ ਹੀ ਉਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਆਪਣੀ ਖੁਸ਼ੀ ਦੀਆਂ ਭੇਟਾਂ ਵੀ ਨਾਲ ਦੇਣ।” 5ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ 6ਅਤੇ ਉਨ੍ਹਾਂ ਸਾਰਿਆਂ ਨੇ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਖੁਸ਼ੀ ਨਾਲ ਦਿੱਤੀਆਂ ਹੋਈਆਂ ਭੇਟਾਂ ਤੋਂ ਬਿਨ੍ਹਾਂ, ਚਾਂਦੀ ਅਤੇ ਸੋਨੇ ਦੇ ਭਾਂਡੇ ਅਤੇ ਧਨ ਅਤੇ ਪਸ਼ੂ ਅਤੇ ਕੀਮਤੀ ਵਸਤੂਆਂ ਦੇ ਕੇ ਉਨ੍ਹਾਂ ਦੇ ਹੱਥ ਤਕੜੇ ਕੀਤੇ।

ਜਵਾਬੀ ਭਜਨ

ਜ਼ਬੂ 126:1–6

1ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! 2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ! 3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ! 4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ! 5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। 6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!

ਇੰਜੀਲ

ਲੂਕਾ 8:16–18

16ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ। 17ਕੁਝ ਛੁੱਪਿਆ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ। 18ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ