Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 20

ਆਰਥੋਡਾਕਸ ਕੈਲੰਡਰ · 7 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 20 ਸਤੰਬਰ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 14ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Forefeast of the Nativity of the Theotokos

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਕੁਰਿੰਥੀ 12:10–19

10ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ। 11ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ। 12ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ। 13ਕਿਉਂ ਜੋ ਉਹ ਕਿਹੜੀ ਗੱਲ ਹੈ ਜਿਸ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਵਾਂ ਨਾਲੋਂ ਘੱਟ ਹੋ, ਬਿਨ੍ਹਾਂ ਇਸ ਦੇ ਜੋ ਮੈਂ ਆਪ ਤੁਹਾਡੇ ਉੱਤੇ ਭਾਰ ਨਾ ਪਾਇਆ। ਤੁਸੀਂ ਮੇਰੀ ਗਲਤੀਆਂ ਨੂੰ ਮਾਫ਼ ਕਰੋ! 14ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ। 15ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ? 16ਭਲਾ, ਇਹ ਹੋ ਸਕਦਾ ਹੈ, ਮੈਂ ਆਪੇ ਤੁਹਾਡੇ ਉੱਤੇ ਭਾਰ ਨਾ ਪਾਇਆ ਪਰ ਚਤੁਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ! 17ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? 18ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?। 19ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਲਾਭ ਲਈ ਹਨ।

ਪੱਤ੍ਰੀ (ਮੰਗਲਵਾਰ ਲਈ)

2 ਕੁਰਿੰਥੀ 12:20–13:2

20ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ। 21ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ। 13:1ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ। 2ਮੈਂ ਪਹਿਲਾਂ ਕਹਿ ਚੁੱਕਿਆ ਅਤੇ ਜਿਸ ਤਰ੍ਹਾਂ ਮੈਂ ਦੂਜੀ ਵਾਰ ਸਾਹਮਣੇ ਹੋ ਕੇ ਕਿਹਾ ਸੀ ਉਸੇ ਤਰ੍ਹਾਂ ਹੁਣ ਵੀ ਅਣਜਾਣ ਹੋ ਕੇ, ਉਨ੍ਹਾਂ ਨੂੰ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਫਿਰ ਆਖਦਾ ਹਾਂ ਕਿ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਹੀਂ!

ਇੰਜੀਲ

ਮਰਕੁ 4:10–23

10ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ। 11ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ, 12ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ। 13ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ? 14ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ। 15ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ। 16ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ। 17ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ। 18ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ 19ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ। 20ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ। 21ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ? 22ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ। 23ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।

ਇੰਜੀਲ (ਮੰਗਲਵਾਰ ਲਈ)

ਮਰਕੁ 4:24–34

24ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ। 25ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਵੀ ਲੈ ਲਿਆ ਜਾਵੇਗਾ। 26ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ। 27ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ। 28ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ। 29ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ। 30ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ? 31ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ। 32ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ। 33ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ। 34ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 7 ਸਿਵਲ ਕੈਲੰਡਰ ਦਾ ਸਤੰਬਰ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ