Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 21

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਸਤੰਬਰ 2027

ਮੰਗਲਵਾਰ · ਆਮ ਸਮੇਂ ਦਾ 25ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਰਸੂਲ ਅਤੇ ਇੰਜੀਲ-ਲੇਖਕ ਸੰਤ ਮੱਤੀ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

ਅਫ਼ 4:1–7, 11–13

1ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! 2ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ! 3ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ! 4ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ! 5ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ। 6ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ! 7ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ! 11ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ! 12ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ! 13ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!

ਜਵਾਬੀ ਭਜਨ

ਜ਼ਬੂ 19:1–4

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ। 2ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ। 3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ। 4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,

ਇੰਜੀਲ

ਮੱਤੀ 9:9–13

9ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। 10ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ। 11ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? 12ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ। 13ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ