Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 22

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਸਤੰਬਰ 2027

ਬੁੱਧਵਾਰ · ਆਮ ਸਮੇਂ ਦਾ 25ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 25ਵੇਂ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਅਜ਼ਰਾ 9:5–9

5ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ। 6ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ। 7ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।” 8ਪਰ ਹੁਣ ਕੁਝ ਦਿਨਾਂ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ। 9ਕਿਉਂ ਜੋ ਅਸੀਂ ਤਾਂ ਗ਼ੁਲਾਮ ਹਾਂ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਛੱਡਿਆ ਸਗੋਂ ਫ਼ਾਰਸ ਦੇ ਰਾਜਿਆਂ ਦੇ ਸਾਹਮਣੇ, ਸਾਡੇ ਉੱਤੇ ਆਪਣੀ ਦਯਾ ਨੂੰ ਵਧਾਇਆ ਤਾਂ ਜੋ ਸਾਨੂੰ ਤਸੱਲੀ ਦੀ ਜ਼ਿੰਦਗੀ ਬਖ਼ਸ਼ੇ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਖੰਡਰਾਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਆਸਰਾ ਦੇਵੇ।

ਜਵਾਬੀ ਭਜਨ

ਇਸ ਅਨੁਵਾਦ ਵਿੱਚ ਨਹੀਂ

ਇੰਜੀਲ

ਲੂਕਾ 9:1–6

1ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ। 2ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ। 3ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ। 4ਜਿਸ ਘਰ ਵਿੱਚ ਜਾਓ ਉੱਥੇ ਹੀ ਠਹਿਰੋ ਅਤੇ ਉੱਥੋਂ ਹੀ ਤੁਰੋ। 5ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ। 6ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ