ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 22
ਆਰਥੋਡਾਕਸ ਕੈਲੰਡਰ · 9 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 22 ਸਤੰਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 14ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Afterfeast of the Nativity of the Theotokos
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
3ਇਸ ਲਈ ਜੋ ਤੁਸੀਂ ਇਹ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਕਮਜ਼ੋਰ ਨਹੀਂ ਸਗੋਂ ਤੁਹਾਡੇ ਵਿੱਚ ਸਮਰੱਥੀ ਹੈ। 4ਉਹ ਤਾਂ ਕਮਜ਼ੋਰੀ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥ ਕਰਕੇ ਉਹ ਜਿਉਂਦਾ ਕੀਤਾ ਗਿਆ। ਕਿਉਂ ਜੋ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ ਪਰ ਉਸ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਸਾਰਿਆਂ ਲਈ ਹੈ। 5ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ! 6ਪਰ ਮੈਂਨੂੰ ਆਸ ਹੈ ਜੋ ਤੁਸੀਂ ਜਾਣ ਲਵੋਂਗੇ ਜੋ ਅਸੀਂ ਨਿਕੰਮੇ ਨਹੀਂ। 7ਅਤੇ ਅਸੀਂ ਪਰਮੇਸ਼ੁਰ ਦੇ ਅੱਗੇ ਬੇਨਤੀ ਕਰਦੇ ਹਾਂ ਕਿ ਤੁਸੀਂ ਕੁਝ ਬੁਰੇ ਕੰਮ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਗ੍ਰਹਿਣਯੋਗ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲੇ ਕੰਮ ਕਰੋ ਭਾਵੇਂ ਅਸੀਂ ਨਿਕੰਮੇ ਵਰਗੇ ਹੋਈਏ। 8ਅਸੀਂ ਸਚਿਆਈ ਦੇ ਖਿਲਾਫ਼ ਕੁਝ ਨਹੀਂ ਸਗੋਂ ਸਚਿਆਈ ਦੇ ਲਈ ਤਾਂ ਕੁਝ ਕਰ ਸਕਦੇ ਹਾਂ। 9ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ। 10ਇਸ ਕਰਕੇ ਮੈਂ ਤੁਹਾਡੇ ਬਾਝੋਂ ਹੋ ਕੇ ਇਹ ਗੱਲਾਂ ਲਿਖਦਾ ਹਾਂ ਕਿ ਮੈਂ ਸਨਮੁਖ ਹੋ ਕੇ ਉਸ ਅਧਿਕਾਰ ਦੇ ਅਨੁਸਾਰ ਜੋ ਪ੍ਰਭੂ ਨੇ ਮੈਨੂੰ ਨਾਸ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ। 11ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ। 12ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਨੂੰ ਨਮਸਕਾਰ ਕਰੋ। 13ਸਾਰੇ ਸੰਤ ਤੁਹਾਨੂੰ ਨਮਸਕਾਰ ਕਰਦੇ ਹਨ। 14ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।
ਇੰਜੀਲ
35ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ। 36ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ। 37ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ। 38ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ? 39ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ। 40ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ? 41ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 9 ਸਿਵਲ ਕੈਲੰਡਰ ਦਾ ਸਤੰਬਰ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ