ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 23
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਸਤੰਬਰ 2027
ਵੀਰਵਾਰ · ਆਮ ਸਮੇਂ ਦਾ 25ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 25ਵੇਂ ਹਫ਼ਤੇ ਦਾ ਵੀਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਪੀਏਤ੍ਰੇਲਚੀਨਾ ਦੇ ਸੰਤ ਪਿਓ (ਪਾਦਰੇ ਪਿਓ), ਪਾਦਰੀ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਦਾਰਾ ਰਾਜੇ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ, 2ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਨੂੰ ਬਣਾਉਣ ਦਾ ਸਮਾਂ ਨਹੀਂ ਆਇਆ। 3ਤਦ ਯਹੋਵਾਹ ਦੀ ਗੱਲ ਹੱਜਈ ਨਬੀ ਦੇ ਰਾਹੀਂ ਲੋਕਾਂ ਨੂੰ ਸੁਣਾਈ ਗਈ ਕਿ 4ਕੀ, ਇਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਬਣਾਏ ਹੋਏ ਘਰਾਂ ਵਿੱਚ ਰਹੋ, ਜਦ ਕਿ ਇਹ ਮੇਰਾ ਭਵਨ ਬਰਬਾਦ ਪਿਆ ਹੈ? 5ਹੁਣ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਉੱਤੇ ਧਿਆਨ ਦਿਓ। 6ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ। 7ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਤੇ ਧਿਆਨ ਦਿਓ। 8ਪਰਬਤ ਉੱਤੇ ਚੜ੍ਹੋ, ਲੱਕੜੀ ਲਿਆਓ, ਇਸ ਭਵਨ ਨੂੰ ਮੁੜ ਤੋਂ ਬਣਾਓ ਕਿ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਦਾ ਵਾਕ ਹੈ।
ਜਵਾਬੀ ਭਜਨ
1ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! 2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ। 3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! 4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, 5ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! 6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ, 9ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!
ਇੰਜੀਲ
7ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। 8ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ। 9ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ।
ਅੱਜ ਦੇ ਸੰਤ
- ਪੀਏਤ੍ਰੇਲਚੀਨਾ ਦੇ ਸੰਤ ਪਿਓ (ਪਾਦਰੇ ਪਿਓ), ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ