ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 23
ਆਰਥੋਡਾਕਸ ਕੈਲੰਡਰ · 10 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 23 ਸਤੰਬਰ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 14ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Afterfeast of the Nativity of the Theotokos
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। 2ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ 3ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ। 4ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। 5ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। 6ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ। 7ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। 8ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! 9ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ। 10ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ। 20ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ! 21ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ। 22ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ। 23ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ। 24ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ। 2:1ਤਦ ਚੌਦਾਂ ਸਾਲਾਂ ਦੇ ਬਾਅਦ ਮੈਂ ਬਰਨਬਾਸ ਅਤੇ ਤੀਤੁਸ ਨੂੰ ਨਾਲ ਲੈ ਕੇ ਯਰੂਸ਼ਲਮ ਨੂੰ ਫੇਰ ਗਿਆ। 2ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ੁਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਹੈ, ਗੁਪਤ ਵਿੱਚ ਪਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ। 3ਪਰ ਤੀਤੁਸ ਵੀ ਜੋ ਮੇਰੇ ਨਾਲ ਸੀ, ਭਾਵੇਂ ਯੂਨਾਨੀ ਸੀ ਤਾਂ ਵੀ ਜ਼ਬਰਦਸਤੀ ਸੁੰਨਤੀ ਨਾ ਬਣਾਇਆ ਗਿਆ। 4ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ। 5ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਉਹਨਾਂ ਦੇ ਵੱਸ ਵਿੱਚ ਨਾ ਆਏ ਤਾਂ ਕਿ ਖੁਸ਼ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ।
ਇੰਜੀਲ
1ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ। 2ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ। 3ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ। 4ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ। 5ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ। 6ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ। 7ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ! 8ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ! 9ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ। 10ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ! 11ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ। 12ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ। 13ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ। 14ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ। 15ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ। 16ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ। 17ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ। 18ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ। 19ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ। 20ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 10 ਸਿਵਲ ਕੈਲੰਡਰ ਦਾ ਸਤੰਬਰ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ