ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 24
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਸਤੰਬਰ 2027
ਸ਼ੁੱਕਰਵਾਰ · ਆਮ ਸਮੇਂ ਦਾ 25ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 25ਵੇਂ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
1ਸੱਤਵੇਂ ਮਹੀਨੇ ਦੀ ਇੱਕੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ 2ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਾਕੀ ਲੋਕਾਂ ਨੂੰ ਇਸ ਤਰ੍ਹਾਂ ਆਖ, 3“ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਸ ਨੇ ਇਸ ਭਵਨ ਦੀ ਪਹਿਲੀ ਸ਼ਾਨ ਨੂੰ ਵੇਖਿਆ ਹੈ? ਅਤੇ ਹੁਣ ਤੁਸੀਂ ਕੀ ਵੇਖਦੇ ਹੋ? ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈ?” 4ਪਰ ਹੇ ਜ਼ਰੂੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। 5ਉਸ ਨੇਮ ਅਨੁਸਾਰ ਜਿਹੜਾ ਮੈਂ ਤੁਹਾਡੇ ਨਾਲ ਮਿਸਰ ਦੇ ਵਿੱਚੋਂ ਨਿੱਕਲਣ ਦੇ ਸਮੇਂ ਬੰਨ੍ਹਿਆ, ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ, ਇਸ ਲਈ ਡਰੋ ਨਾ! 6ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ। 7ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ। 8ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ। 9ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ। ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
ਜਵਾਬੀ ਭਜਨ
1ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ! 2ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ? 3ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ। 4ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
ਇੰਜੀਲ
18ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ? 19ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ। 20ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ! 21ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਕਿਸੇ ਨੂੰ ਨਾ ਦੱਸਿਓ! 22ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ