ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 24
ਆਰਥੋਡਾਕਸ ਕੈਲੰਡਰ · 11 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 24 ਸਤੰਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 14ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Afterfeast of the Nativity of the Theotokos
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
6ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ। 7ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ। 8ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ। 9ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ। 10ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ।
ਇੰਜੀਲ
22ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ। 23ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ। 24ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ। 35ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ? 36ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ। 37ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ। 38ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ। 39ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ। 40ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ। 41ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ! 42ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ। 43ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ। 6:1ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 11 ਸਿਵਲ ਕੈਲੰਡਰ ਦਾ ਸਤੰਬਰ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ