ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 25
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਸਤੰਬਰ 2027
ਸ਼ਨੀਵਾਰ · ਆਮ ਸਮੇਂ ਦਾ 25ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 25ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ। 2ਮੈਂ ਕਿਹਾ, ਤੂੰ ਕਿੱਥੇ ਜਾਂਦਾ ਹੈਂ? ਉਸ ਮੈਨੂੰ ਕਿਹਾ, ਯਰੂਸ਼ਲਮ ਨੂੰ ਨਾਪਣ ਲਈ ਜਾਂਦਾ ਹਾਂ, ਤਾਂ ਕਿ ਵੇਖਾਂ ਉਹ ਕਿੰਨ੍ਹਾਂ ਚੌੜਾ ਹੈ ਅਤੇ ਕਿੰਨ੍ਹਾਂ ਲੰਮਾ ਹੈ। 3ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ, ਉਹ ਚੱਲਿਆ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਆਇਆ। 4ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ। 5ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ। 10ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਦੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ। 11ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।
ਜਵਾਬੀ ਭਜਨ
10ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ, 11ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ। 12ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ। 13ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।
ਇੰਜੀਲ
43ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, 44ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ। 45ਪਰ ਉਨ੍ਹਾਂ ਇਸ ਗੱਲ ਨੂੰ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਛੁਪੀ ਰਹੀ ਜੋ ਇਸ ਨੂੰ ਜਾਣ ਨਾ ਸਕਣ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ