Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 25

ਆਰਥੋਡਾਕਸ ਕੈਲੰਡਰ · 12 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 25 ਸਤੰਬਰ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 14ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

ਸਲੀਬ ਦੀ ਉਚਿਆਈ ਤੋਂ ਪਹਿਲਾਂ ਦਾ ਸ਼ਨੀਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ (ਸਲੀਬ ਦੀ ਉਚਿਆਈ ਤੋਂ ਪਹਿਲਾਂ ਦੇ ਸ਼ਨੀਵਾਰ ਲਈ)

1 ਕੁਰਿੰਥੀ 2:6–9

6ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। 7ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। 8ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। 9ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।

ਪੱਤ੍ਰੀ

1 ਕੁਰਿੰਥੀ 4:1–5

1ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ। 2ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ। 3ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਤੁਹਾਡੇ ਤੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਂਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਂਚ ਨਹੀਂ ਕਰਦਾ ਹਾਂ। 4ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ। 5ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।

ਪੱਤ੍ਰੀ (ਪਰਮੇਸ਼ੁਰ-ਜਣਨੀ ਲਈ)

ਫਿਲਿੱ 2:5–11

5ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। 6ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। 7ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। 8ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। 9ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। 10ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। 11ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।

ਇੰਜੀਲ (ਸਲੀਬ ਦੀ ਉਚਿਆਈ ਤੋਂ ਪਹਿਲਾਂ ਦੇ ਸ਼ਨੀਵਾਰ ਲਈ)

ਮੱਤੀ 10:37–11:1

37ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ। 38ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ। 39ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ। 40ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। 41ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ। 42ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ। 11:1ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।

ਇੰਜੀਲ

ਮੱਤੀ 23:1–12

1ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ, 2ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ। 3ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ। 4ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ। 5ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ। 6ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ। 7ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ। 8ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ। 9ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ। 10ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ। 11ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ। 12ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।

ਇੰਜੀਲ (ਪਰਮੇਸ਼ੁਰ-ਜਣਨੀ ਲਈ)

ਲੂਕਾ 10:38–42; 11:27–28

38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 12 ਸਿਵਲ ਕੈਲੰਡਰ ਦਾ ਸਤੰਬਰ 25 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ