Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 27

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਸਤੰਬਰ 2027

ਸੋਮਵਾਰ · ਆਮ ਸਮੇਂ ਦਾ 26ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 26ਵੇਂ ਹਫ਼ਤੇ ਦਾ ਸੋਮਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਵਿਨਸੈਂਟ ਡੀ ਪੌਲ, ਪਾਦਰੀ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਜ਼ਕ 8:1–8

1ਤਦ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ 2ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ, ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ। 3ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਰਬਤ “ਪਵਿੱਤਰ ਪਰਬਤ” ਕਹਾਵੇਗਾ। 4ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ 5ਅਤੇ ਸ਼ਹਿਰ ਦੇ ਚੌਂਕ, ਚੌਂਕਾਂ ਵਿੱਚ ਖੇਡਣ ਵਾਲੇ ਮੁੰਡੇ ਕੁੜੀਆਂ ਦੇ ਨਾਲ ਭਰੇ ਹੋਏ ਹੋਣਗੇ। 6ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ 7ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਦੇਖ, ਮੈਂ ਆਪਣੀ ਪਰਜਾ ਨੂੰ ਪੂਰਬੀ ਦੇਸ ਤੋਂ ਅਤੇ ਪੱਛਮੀ ਦੇਸ ਬਚਾਵਾਂਗਾ। 8ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।

ਜਵਾਬੀ ਭਜਨ

ਜ਼ਬੂ 102:15–20, 28, 21–22

15ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ। 16ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ। 17ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ। 18ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ। 19ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ, 20ਕਿ ਗ਼ੁਲਾਮ ਦਾ ਹਾਉਂਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ, 28ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ। 21ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ, 22ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ।

ਇੰਜੀਲ

ਲੂਕਾ 9:46–50

46ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? 47ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ। 48ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ। 49ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ। 50ਪਰ ਯਿਸੂ ਨੇ ਉਸ ਨੂੰ ਆਖਿਆ, ਕਿ ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ