Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 27

ਆਰਥੋਡਾਕਸ ਕੈਲੰਡਰ · 14 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 27 ਸਤੰਬਰ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 15ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

The Universal Exaltation of the Precious and Life-Giving Cross

ਇੱਕ ਦਿਨ ਦਾ ਵਰਤ · ਸਖ਼ਤ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਕੂਚ 15:22–16:1

22ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ। 23ਜਦ ਉਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ। 24ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ? 25ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ 26ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ। 27ਫਿਰ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਬਿਰਛ ਸਨ ਅਤੇ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ। 16:1ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 3:11–18

11ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ, 12ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ। 13ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ, 14ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ। 15ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ। 16ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ। 17ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ। 18ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 60:11–16

11ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ। 12ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ। 13ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ। 14ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ। 15ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ। 16ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।

ਸਵੇਰ ਦੀ ਪ੍ਰਾਰਥਨਾ: ਇੰਜੀਲ

ਯੂਹ 12:28–36

28ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।” 29ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।” 30ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ। 31ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ। 32ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।” 33ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ। 34ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?” 35ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ। 36ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।

ਪੱਤ੍ਰੀ (ਸਲੀਬ ਦੀ ਉਚਿਆਈ ਲਈ)

1 ਕੁਰਿੰਥੀ 1:18–24

18ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ। 19ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ। 20ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। 21ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ। 22ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। 23ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। 24ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।

ਇੰਜੀਲ (ਸਲੀਬ ਦੀ ਉਚਿਆਈ ਲਈ)

ਯੂਹ 19:6–11, 13–20, 25–28, 30–35

6ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।” 7ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।” 8ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ। 9ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ। 10ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?” 11ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।” 13ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ। 14ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।” 15ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।” 16ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ। 17ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ। 18ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ। 19ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।” 20ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ। 25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। 28ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।” 30ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ। 31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ। 32ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ। 33ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ। 34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ। 35(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 14 ਸਿਵਲ ਕੈਲੰਡਰ ਦਾ ਸਤੰਬਰ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ