Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 28

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਸਤੰਬਰ 2027

ਮੰਗਲਵਾਰ · ਆਮ ਸਮੇਂ ਦਾ 26ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 26ਵੇਂ ਹਫ਼ਤੇ ਦਾ ਮੰਗਲਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਵੈਨਸੇਸਲਾਸ, ਸ਼ਹੀਦ · ਇੱਛਿਕ ਯਾਦਗਾਰੀ ਦਿਨ

ਸੰਤ ਲਾਰੈਂਸ ਰੁਈਜ਼ ਅਤੇ ਸਾਥੀ, ਸ਼ਹੀਦ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਜ਼ਕ 8:20–23

20ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ 21ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ। 22ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ। 23ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।

ਜਵਾਬੀ ਭਜਨ

ਜ਼ਬੂ 87:1–7

1ਕੋਰਹ ਵੰਸ਼ੀਆਂ ਦਾ ਭਜਨ। ਗੀਤ। ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ। 2ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ। 3ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ। 4ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ। 5ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ। 6ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ। 7ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।

ਇੰਜੀਲ

ਲੂਕਾ 9:51–56

51ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ। 52ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ। 53ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ। 54ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ? 55ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ। 56ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ