ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 28
ਆਰਥੋਡਾਕਸ ਕੈਲੰਡਰ · 15 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 28 ਸਤੰਬਰ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 15ਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Afterfeast of the Exaltation of the Cross
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਸੋਮਵਾਰ ਲਈ)
11ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ। 12ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ। 13ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ। 14ਪਰ ਜਦੋਂ ਮੈਂ ਵੇਖਿਆ ਜੋ ਉਹ ਖੁਸ਼ਖਬਰੀ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਕਿ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਚੱਲਦਾ, ਤਾਂ ਤੂੰ ਕਿਵੇਂ ਗ਼ੈਰ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਜ਼ਬਰਦਸਤੀ ਚਲਾਉਂਦਾ ਹੈਂ? 15ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ। 16ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।
ਪੱਤ੍ਰੀ
21ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਹੀਂ ਸਮਝਦਾ ਕਿਉਂਕਿ ਜੇ ਬਿਵਸਥਾ ਦੇ ਰਾਹੀਂ ਧਾਰਮਿਕਤਾ ਹੁੰਦੀ ਤਾਂ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ। 3:1ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ? 2ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ? 3ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ? 4ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ? ਕਦੇ ਨਹੀਂ! 5ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?। 6ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ। 7ਸੋ ਇਹ ਜਾਣ ਲਓ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਹੀ ਅਬਰਾਹਾਮ ਦੀ ਸੰਤਾਨ ਹਨ।
ਇੰਜੀਲ (ਸੋਮਵਾਰ ਲਈ)
24ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ। 25ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ 26ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ, 27ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ। 28ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। 29ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ। 30ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ? 31ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ? 32ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਕਿ ਇਸ ਕੰਮ ਦੇ ਕਰਨ ਵਾਲੇ ਨੂੰ ਵੇਖੇ। 33ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ। 34ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
ਇੰਜੀਲ
1ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ। 2ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ? 3ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ। 4ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ। 5ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। 6ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ। 7ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 15 ਸਿਵਲ ਕੈਲੰਡਰ ਦਾ ਸਤੰਬਰ 28 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ