Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 29

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਸਤੰਬਰ 2027

ਬੁੱਧਵਾਰ · ਆਮ ਸਮੇਂ ਦਾ 26ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਮਹਾਂ ਦੂਤ ਸੰਤ ਮਿਕਾਏਲ, ਜਿਬਰਾਏਲ ਅਤੇ ਰਾਫ਼ਾਏਲ

ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਦਾਨੀ 7:9–10, 13–14

ਜਾਂ: ਪਰਕਾਸ਼ 12:7–12

9ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ। 10ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ। 13ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ। 14ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।

ਜਵਾਬੀ ਭਜਨ

ਜ਼ਬੂ 138:1–5

1ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ। 2ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ! 3ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ। 4ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ, 5ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!

ਇੰਜੀਲ

ਯੂਹ 1:47–51

47ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।” 48ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।” 49ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।” 50ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!” 51ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ