Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 29

ਆਰਥੋਡਾਕਸ ਕੈਲੰਡਰ · 16 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 29 ਸਤੰਬਰ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 15ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Afterfeast of the Exaltation of the Cross

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਗਲਾ 3:15–22

15ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ। 16ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ। 17ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ। 18ਕਿਉਂਕਿ ਜੇ ਵਾਰਿਸ ਬਿਵਸਥਾ ਤੋਂ ਹੁੰਦਾ ਤਾਂ ਫੇਰ ਵਾਇਦੇ ਤੋਂ ਨਹੀਂ, ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦੇ ਦੇ ਰਾਹੀਂ ਦਿੱਤਾ। 19ਤਾਂ ਫ਼ੇਰ ਬਿਵਸਥਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ। 20ਹੁਣ ਵਿਚੋਲਾ ਤਾਂ ਇੱਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ। 21ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ। 22ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।

ਪੱਤ੍ਰੀ (ਸੰਤ ਯੂਫ਼ੇਮੀਆ ਲਈ)

2 ਕੁਰਿੰਥੀ 6:1–10

1ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ। 2ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ! 3ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ। 4ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ, 5ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ, 6ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ, 7ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ। 8ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ, 9ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ, 10ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।

ਇੰਜੀਲ

ਮਰਕੁ 6:7–13

7ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ। 8ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ 9ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ। 10ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ। 11ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 12ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ। 13ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।

ਇੰਜੀਲ (ਸੰਤ ਯੂਫ਼ੇਮੀਆ ਲਈ)

ਲੂਕਾ 7:36–50

36ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ। 37ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ। 38ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ। 39ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ। 40ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ। 41ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।” 42ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ? 43ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ। 44ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ। 45ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ। 46ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ। 47ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ। 48ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ। 49ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ? 50ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 16 ਸਿਵਲ ਕੈਲੰਡਰ ਦਾ ਸਤੰਬਰ 29 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ