ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 30
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਸਤੰਬਰ 2027
ਵੀਰਵਾਰ · ਆਮ ਸਮੇਂ ਦਾ 26ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 26ਵੇਂ ਹਫ਼ਤੇ ਦਾ ਵੀਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਜੇਰੋਮ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ। 2ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ, 3ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪਹੁ ਫੁੱਟਣ ਤੋਂ ਲੈ ਕੇ ਦੁਪਹਿਰ ਤੱਕ ਪੁਰਖਾਂ, ਇਸਤਰੀਆਂ ਅਤੇ ਜੋ ਸਮਝ ਸਕਦੇ ਸਨ, ਉਨ੍ਹਾਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੁਸਤਕ ਵੱਲ ਲੱਗੇ ਰਹੇ। 4ਤਦ ਅਜ਼ਰਾ ਸ਼ਾਸਤਰੀ ਲੱਕੜੀ ਦੇ ਇੱਕ ਤਖ਼ਤ-ਪੋਸ਼ ਉੱਤੇ ਖੜਾ ਹੋ ਗਿਆ, ਜਿਹੜਾ ਇਸੇ ਕੰਮ ਲਈ ਬਣਾਇਆ ਗਿਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ, ਸ਼ਮਆ, ਅਨਾਯਾਹ, ਊਰਿੱਯਾਹ, ਹਿਲਕੀਯਾਹ ਅਤੇ ਮਅਸੇਯਾਹ ਉਸ ਦੇ ਸੱਜੇ ਪਾਸੇ ਖੜ੍ਹੇ ਸਨ ਅਤੇ ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸ਼ਬੱਦਾਨਾਹ, ਜ਼ਕਰਯਾਹ ਅਤੇ ਮਸ਼ੁੱਲਾਮ ਖੜ੍ਹੇ ਸਨ। 5ਤਦ ਅਜ਼ਰਾ ਨੇ ਜੋ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਸੀ, ਸਾਰੀ ਪਰਜਾ ਦੇ ਵੇਖਦਿਆਂ ਪੁਸਤਕ ਨੂੰ ਖੋਲ੍ਹਿਆ, ਅਤੇ ਉਸ ਦੇ ਖੋਲ੍ਹਦਿਆਂ ਸਾਰ ਹੀ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ। 6ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ” ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ। 7ਤਦ ਯੇਸ਼ੂਆ, ਬਾਨੀ, ਸ਼ੇਰੇਬਯਾਹ, ਯਾਮੀਨ, ਅੱਕੂਬ, ਸ਼ਬਥਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਾਨਾਨ, ਪਲਾਯਾਹ ਅਤੇ ਲੇਵੀਆਂ ਨੇ ਪਰਜਾ ਨੂੰ ਬਿਵਸਥਾ ਸਮਝਾਈ ਅਤੇ ਪਰਜਾ ਆਪਣੇ ਸਥਾਨ ਤੇ ਖੜ੍ਹੀ ਰਹੀ। 8ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਨੂੰ ਬੜੀ ਸਫ਼ਾਈ ਨਾਲ ਪੜ੍ਹਿਆ ਅਤੇ ਉਸ ਦੇ ਅਰਥ ਸਮਝਾਏ ਅਤੇ ਲੋਕਾਂ ਨੇ ਪਾਠ ਨੂੰ ਸਮਝ ਲਿਆ। 9ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ। 10ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।” 11ਤਦ ਲੇਵੀਆਂ ਨੇ ਸਾਰੀ ਪਰਜਾ ਨੂੰ ਇਹ ਕਹਿ ਕੇ ਸ਼ਾਂਤ ਕੀਤਾ, “ਚੁੱਪ ਰਹੋ ਕਿਉਂ ਜੋ ਅੱਜ ਦਾ ਦਿਨ ਪਵਿੱਤਰ ਹੈ, ਅਤੇ ਉਦਾਸ ਨਾ ਹੋਵੋ।” 12ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ।
ਜਵਾਬੀ ਭਜਨ
7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ। 8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। 9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ। 10ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
ਇੰਜੀਲ
1ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ। 2ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ। 3ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ। 4ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ। 5ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ। 6ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ। 7ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ। 8ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ। 9ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ। 10ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ 11ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ। 12ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ।
ਅੱਜ ਦੇ ਸੰਤ
- ਸੰਤ ਜੇਰੋਮ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ