Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 30

ਆਰਥੋਡਾਕਸ ਕੈਲੰਡਰ · 17 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 30 ਸਤੰਬਰ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 15ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Afterfeast of the Exaltation of the Cross

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਗਲਾ 3:23–4:5

23ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ। 24ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ। 25ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ। 26ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ। 27ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ। 28ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ। 29ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ। 4:1ਹੁਣ ਮੈਂ ਆਖਦਾ ਹਾਂ ਕਿ ਵਾਰਿਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ। 2ਪਰ ਪਿਤਾ ਦੇ ਠਹਿਰਾਏ ਹੋਏ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ। 3ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਮੂਲ ਗੱਲਾਂ ਦੇ ਬੰਧਨ ਵਿੱਚ ਸੀ। 4ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ। 5ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।

ਇੰਜੀਲ

ਮਰਕੁ 6:30–45

30ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ। 31ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ। 32ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ। 33ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ। 34ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ। 35ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ। 36ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ। 37ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ? 38ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। 39ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ। 40ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ। 41ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ। 42ਤਾਂ ਉਹ ਸਾਰੇ ਖਾ ਕੇ ਰੱਜ ਗਏ। 43ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ। 44ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ। 45ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 17 ਸਿਵਲ ਕੈਲੰਡਰ ਦਾ ਸਤੰਬਰ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ