Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 1

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਅਕਤੂਬਰ 2027

ਸ਼ੁੱਕਰਵਾਰ · ਆਮ ਸਮੇਂ ਦਾ 26ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 26ਵੇਂ ਹਫ਼ਤੇ ਦਾ ਸ਼ੁੱਕਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਬਾਲਕ ਯਿਸੂ ਦੀ ਸੰਤ ਟੇਰੇਸਾ, ਕੁਆਰੀ ਅਤੇ ਕਲੀਸਿਯਾ ਦੀ ਆਚਾਰੀਆ · ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 79:1–5, 8–9

1ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ। 2ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ। 3ਉਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ। 4ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ। 5ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ? 8ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ! 9ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।

ਇੰਜੀਲ

ਲੂਕਾ 10:13–16

13ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ। 14ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ। 15ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ! 16ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ