ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 1
ਆਰਥੋਡਾਕਸ ਕੈਲੰਡਰ · 18 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 1 ਅਕਤੂਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 15ਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Afterfeast of the Exaltation of the Cross
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
8ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ। 9ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ? 10ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ! 11ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ। 12ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ, 13ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਕਮਜ਼ੋਰੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ਖਬਰੀ ਸੁਣਾਈ। 14ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ। 15ਤਾਂ ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ? ਮੈਂ ਤੁਹਾਡਾ ਗਵਾਹ ਹਾਂ, ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ 16ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ? 17ਉਹ ਤੁਹਾਨੂੰ ਮਿੱਤਰ ਤਾਂ ਬਣਾਉਣਾ ਚਾਹੁੰਦੇ ਹਨ ਪਰ ਚੰਗੀ ਸੋਚ ਨਾਲ ਨਹੀਂ ਸਗੋਂ ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ। 18ਪਰ ਇਹ ਵੀ ਚੰਗਾ ਹੈ ਜੋ ਭਲੀ ਗੱਲ ਵਿੱਚ ਹਰ ਸਮੇਂ ਮਿੱਤਰ ਬਣਾਉਣ ਦਾ ਯਤਨ ਕੀਤਾ ਜਾਵੇ ਅਤੇ ਨਾ ਕੇਵਲ ਉਸੇ ਵੇਲੇ ਜਦੋਂ ਮੈਂ ਤੁਹਾਡੇ ਕੋਲ ਹੋਵਾਂ। 19ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ। 20ਅਤੇ ਮੈਂ ਚਾਹੁੰਦਾ ਤਾਂ ਹਾਂ ਜੋ ਹੁਣ ਤੁਹਾਡੇ ਕੋਲ ਆ ਕੇ ਹੋਰ ਤਰ੍ਹਾਂ ਬੋਲਾਂ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ। 21ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ?
ਇੰਜੀਲ
45ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ। 46ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ। 47ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ। 48ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ। 49ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ। 50ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ! 51ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ। 52ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ। 53ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 18 ਸਿਵਲ ਕੈਲੰਡਰ ਦਾ ਅਕਤੂਬਰ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ