Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 2

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਅਕਤੂਬਰ 2027

ਸ਼ਨੀਵਾਰ · ਆਮ ਸਮੇਂ ਦਾ 26ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 26ਵੇਂ ਹਫ਼ਤੇ ਦਾ ਸ਼ਨੀਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਪਵਿੱਤਰ ਰਖਵਾਲੇ ਦੂਤ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਸ ਅਨੁਵਾਦ ਵਿੱਚ ਨਹੀਂ

ਜਵਾਬੀ ਭਜਨ

ਜ਼ਬੂ 69:32–36

32ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ! 33ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ। 34ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ! 35ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ, 36ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਿਸ ਹੋਵੇਗੀ, ਅਤੇ ਉਹ ਦੇ ਨਾਮ ਦੇ ਪ੍ਰੇਮੀ ਉਸ ਵਿੱਚ ਵੱਸਣਗੇ।

ਇੰਜੀਲ

ਮੱਤੀ 18:1–5, 10

1ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ? 2ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ 3ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ। 4ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ। 5ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ। 10ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ