ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 2
ਆਰਥੋਡਾਕਸ ਕੈਲੰਡਰ · 19 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 2 ਅਕਤੂਬਰ 2027
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 15ਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
ਸਲੀਬ ਦੀ ਉਚਿਆਈ ਤੋਂ ਬਾਅਦ ਦਾ ਸ਼ਨੀਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਸਲੀਬ ਦੀ ਉਚਿਆਈ ਤੋਂ ਬਾਅਦ ਦੇ ਸ਼ਨੀਵਾਰ ਲਈ)
26ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ। 27ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ। 28ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ। 29ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
ਪੱਤ੍ਰੀ
17ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ। ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ। 18ਕਈ ਇਹ ਸਮਝ ਕੇ ਫੁੱਲਦੇ ਹਨ ਕਿ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ। 19ਪਰ ਜੇ ਪ੍ਰਭੂ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ। 20ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ। 21ਤੁਸੀਂ ਕੀ ਚਾਹੁੰਦੇ ਹੋ ਕਿ ਮੈਂ ਡਾਂਗ ਫੜ੍ਹ ਕੇ ਤੁਹਾਡੇ ਕੋਲ ਆਵਾਂ ਜਾਂ ਪਿਆਰ ਅਤੇ ਨਰਮਾਈ ਦੇ ਆਤਮਾ ਨਾਲ? 5:1ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ। 2ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ? 3ਮੈਂ ਤਾਂ ਸਰੀਰ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਸ ਨੇ ਇਹ ਕੰਮ ਕੀਤਾ ਉਹ ਦਾ ਨਬੇੜਾ ਇਸ ਤਰ੍ਹਾਂ ਕਰ ਹਟਿਆ, ਮੰਨੋ ਮੈਂ ਸਨਮੁਖ ਹੀ ਸੀ। 4ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ। 5ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ।
ਇੰਜੀਲ (ਸਲੀਬ ਦੀ ਉਚਿਆਈ ਤੋਂ ਬਾਅਦ ਦੇ ਸ਼ਨੀਵਾਰ ਲਈ)
21ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।” 22ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।” 23ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ। 24ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।” 25ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ। 26ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।” 27ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ। 28ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ। 29ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।” 30ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
ਇੰਜੀਲ
1ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ। 2ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ। 3ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ? 4ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ। 5ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ। 6ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ। 7ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ। 8ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ। 9ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ। 10ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ। 11ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ। 12ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ। 13ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 19 ਸਿਵਲ ਕੈਲੰਡਰ ਦਾ ਅਕਤੂਬਰ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ