ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 3
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਅਕਤੂਬਰ 2027
ਐਤਵਾਰ · ਆਮ ਸਮੇਂ ਦਾ 27ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 27ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
18ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ। 19ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ। 20ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ। 21ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। 22ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। 23ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। 24ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਜਵਾਬੀ ਭਜਨ
1ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ! 2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ। 3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। 4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ। 5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ, 6ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।
ਦੂਜਾ ਪਾਠ
9ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ। 10ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ। 11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।
ਇੰਜੀਲ
2ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ? 3ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ? 4ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ। 5ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ। 6ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। 7ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 8ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। 9ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। 10ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ। 11ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ। 12ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ। 13ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। 14ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ। 15ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। 16ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ