ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 3
ਆਰਥੋਡਾਕਸ ਕੈਲੰਡਰ · 20 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 3 ਅਕਤੂਬਰ 2027
ਐਤਵਾਰ · ਸੁਰ 6
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 15ਵਾਂ ਐਤਵਾਰ
ਸਲੀਬ ਦੀ ਉਚਿਆਈ ਤੋਂ ਬਾਅਦ ਦਾ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਚੌਥੀ ਇੰਜੀਲ
1ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ। 2ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ। 3ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ। 4ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। 5ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? 6ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, 7ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ। 8ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ। 9ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ। 10ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ। 11ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ। 12ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।
ਪੱਤ੍ਰੀ (ਸਲੀਬ ਦੀ ਉਚਿਆਈ ਤੋਂ ਬਾਅਦ ਦੇ ਐਤਵਾਰ ਲਈ)
16ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ। 17ਪਰ ਅਸੀਂ ਜਿਹੜੇ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ, ਤਾਂ ਕੀ ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ! 18ਕਿਉਂਕਿ ਜੋ ਮੈਂ ਤੋੜ ਦਿੱਤਾ ਜੇਕਰ ਉਸੇ ਨੂੰ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ। 19ਇਸ ਲਈ ਜੋ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ। 20ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
ਪੱਤ੍ਰੀ
6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ। 7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। 8ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। 9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। 10ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। 11ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ। 12ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ। 13ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ। 14ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ। 15ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
ਇੰਜੀਲ (ਸਲੀਬ ਦੀ ਉਚਿਆਈ ਤੋਂ ਬਾਅਦ ਦੇ ਐਤਵਾਰ ਲਈ)
34ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 35ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। 36ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ? 37ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ? 38ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ। 9:1ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।
ਇੰਜੀਲ
35ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ 36ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ? 37ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ। 38ਵੱਡਾ ਅਤੇ ਪਹਿਲਾ ਹੁਕਮ ਇਹੋ ਹੈ। 39ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 40ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ। 41ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ 42ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ। 43ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ? ਕਿ 44ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ। 45ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ? 46ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 20 ਸਿਵਲ ਕੈਲੰਡਰ ਦਾ ਅਕਤੂਬਰ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ