Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 4

ਆਰਥੋਡਾਕਸ ਕੈਲੰਡਰ · 21 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 4 ਅਕਤੂਬਰ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 16ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Apodosis of the Exaltation of the Cross

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਗਲਾ 4:28–5:10

28ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ। 29ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ। 30ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ। 31ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ। 5:1ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ। 2ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ। 3ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ। 4ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ। 5ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ। 6ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ। 7ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ? 8ਇਸ ਤਰ੍ਹਾਂ ਦੀ ਸਿੱਖਿਆ ਤੁਹਾਡੇ ਸੱਦਣ ਵਾਲੇ ਦੀ ਵੱਲੋਂ ਨਹੀਂ। 9ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖ਼ਮੀਰਾ ਕਰ ਦਿੰਦਾ ਹੈ। 10ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ!

ਇੰਜੀਲ

ਲੂਕਾ 3:19–22

19ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ 20ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ। 21ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ 22ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 21 ਸਿਵਲ ਕੈਲੰਡਰ ਦਾ ਅਕਤੂਬਰ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ