ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 5
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਅਕਤੂਬਰ 2027
ਮੰਗਲਵਾਰ · ਆਮ ਸਮੇਂ ਦਾ 27ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 27ਵੇਂ ਹਫ਼ਤੇ ਦਾ ਮੰਗਲਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਮਾਰੀਆ ਫ਼ੌਸਤੀਨਾ ਕੋਵਾਲਸਕਾ, ਕੁਆਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ, 2“ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!” 3ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ। 4ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!” 5ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ। 6ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ। 7ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ, 8ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ! 9ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?” 10ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।
ਜਵਾਬੀ ਭਜਨ
1ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ, 2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ! 3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ? 4ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ। 7ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ, 8ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।
ਇੰਜੀਲ
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।
ਅੱਜ ਦੇ ਸੰਤ
- ਸੰਤ ਮਾਰੀਆ ਫ਼ੌਸਤੀਨਾ ਕੋਵਾਲਸਕਾ, ਕੁਆਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ