Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 5

ਆਰਥੋਡਾਕਸ ਕੈਲੰਡਰ · 22 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 5 ਅਕਤੂਬਰ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 16ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Prophet Jonah (8th C BC)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਗਲਾ 5:11–21

11ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ। 12ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!। 13ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ। 14ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ। 15ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!। 16ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ। 17ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ। 18ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ। 19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, 20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, 21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।

ਇੰਜੀਲ

ਲੂਕਾ 3:23–4:1

23ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ। 24ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ, 25ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ, 26ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ, 27ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ, 28ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ, 29ਉਹ ਯੋਸੇ ਦਾ, ਉਹ ਅਲੀਆਜ਼ਰ ਦਾ, ਉਹ ਯੋਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ, 30ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ, 31ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ, 32ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ, 33ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਫ਼ਰਸ ਦਾ, ਉਹ ਯਹੂਦਾਹ ਦਾ, 34ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ, 35ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ, 36ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ, 37ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ, 38ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ। 4:1ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 22 ਸਿਵਲ ਕੈਲੰਡਰ ਦਾ ਅਕਤੂਬਰ 5 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ