Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 6

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਅਕਤੂਬਰ 2027

ਬੁੱਧਵਾਰ · ਆਮ ਸਮੇਂ ਦਾ 27ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 27ਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਬਰੂਨੋ, ਪਾਦਰੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਯੂਨਾ 4:1–11

1ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ। 2ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ। 3ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।” 4ਤਦ ਯਹੋਵਾਹ ਨੇ ਕਿਹਾ, “ਕੀ ਤੇਰਾ ਕ੍ਰੋਧ ਕਰਨਾ ਚੰਗਾ ਹੈ?” 5ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ? 6ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ। 7ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ। 8ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!” 9ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!” 10ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ। 11ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?”

ਜਵਾਬੀ ਭਜਨ

ਜ਼ਬੂ 86:3–6, 9–10

3ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ। 4ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ। 5ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ। 6ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ! 9ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ। 10ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!

ਇੰਜੀਲ

ਲੂਕਾ 11:1–4

1ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ। 2ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, 3ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ। 4ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ