ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 6
ਆਰਥੋਡਾਕਸ ਕੈਲੰਡਰ · 23 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 6 ਅਕਤੂਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 16ਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
Conception by St Elizabeth of the Honorable Glorious Prophet, Forerunner and Baptizer of the Lord John
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ। 3ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ। 4ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ। 5ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ। 6ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ। 7ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ। 8ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ। 9ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ। 10ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
ਪੱਤ੍ਰੀ (ਅਗਰਦੂਤ ਲਈ)
22ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ। 23ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ। 24ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ। 25ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ। 26ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ। 27ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ। 28ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ। 29ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ। 30ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ। 31ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।
ਇੰਜੀਲ
1ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ 2ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ। 3ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ। 4ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ। 5ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ, 6ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ। 7ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ। 8ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ। 9ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”। 10ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ, 11ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ। 12ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ। 13ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ। 14ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ। 15ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।
ਇੰਜੀਲ (ਅਗਰਦੂਤ ਲਈ)
5ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ। 6ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ। 7ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ। 8ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ। 9ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ। 10ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ। 11ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ। 12ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ। 13ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ। 14ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ। 15ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ। 16ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ। 17ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ। 18ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ? 19ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ। 20ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ। 21ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ। 22ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ। 23ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ। 24ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ, 25“ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 23 ਸਿਵਲ ਕੈਲੰਡਰ ਦਾ ਅਕਤੂਬਰ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ