Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 7

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਅਕਤੂਬਰ 2027

ਵੀਰਵਾਰ · ਆਮ ਸਮੇਂ ਦਾ 27ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 27ਵੇਂ ਹਫ਼ਤੇ ਦਾ ਵੀਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਮਾਲਾ ਦੀ ਮਾਤਾ ਮਰਿਯਮ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਮਲਾ 3:13–4:2

13ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ? 14ਤੁਸੀਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏੇ ਚੱਲੀਏ? 15ਹੁਣ ਤਾਂ ਅਸੀਂ ਆਕੜਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ। ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ। 16ਤਦ ਯਹੋਵਾਹ ਦਾ ਭੈਅ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ। 17ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ। 18ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ। 4:1ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ। 2ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।

ਜਵਾਬੀ ਭਜਨ

ਜ਼ਬੂ 1:1–4, 6

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਇੰਜੀਲ

ਲੂਕਾ 11:5–13

5ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ। 6ਕਿਉਂ ਜੋ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁਝ ਵੀ ਨਹੀਂ ਹੈ। 7ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ। 8ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ। 9ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। 10ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ। 11ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ? 12ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ? 13ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ