Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2027 › ਅਕਤੂਬਰ 7

ਆਰਥੋਡਾਕਸ ਕੈਲੰਡਰ · 24 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 7 ਅਕਤੂਬਰ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 16ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Protomartyr and Equal-to-the-Apostles Thekla (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਅਫ਼ 1:1–9

1ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ, 2ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। 3ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! 4ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! 5ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! 6ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ! 7ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ, 8ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ! 9ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!

ਪੱਤ੍ਰੀ (ਸ਼ੁੱਕਰਵਾਰ ਲਈ)

ਅਫ਼ 1:7–17

7ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ, 8ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ! 9ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ! 10ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ! 11ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ! 12ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ! 13ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ! 14ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ। 15ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ! 16ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ! 17ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!

ਇੰਜੀਲ

ਲੂਕਾ 4:16–22

16ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ। 17ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ - 18ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ। 19ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ। 20ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ। 21ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ। 22ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?

ਇੰਜੀਲ (ਸ਼ੁੱਕਰਵਾਰ ਲਈ)

ਲੂਕਾ 4:22–30

22ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ? 23ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ। 24ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ। 25ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ। 26ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ। 27ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ। 28ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ। 29ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ। 30ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 24 ਸਿਵਲ ਕੈਲੰਡਰ ਦਾ ਅਕਤੂਬਰ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ